ਪਿਸ਼ਾਵਰ ਦੇ ਸਕੂਲਾਂ ਵਿੱਚ ਪੜ੍ਹਾਈ ਜਾਂਦੀ ਹੈ ਗੁਰਮੁਖੀ

ਚੰਡੀਗੜ੍ਹ (ਵਤਨ ਬਿਉਰੋ)-ਪਾਕਿਸਤਾਨ ਦੇ ਖ਼ੈਬਰ ਪਖ਼ਤੂਨਖਵਾ ਸੂਬੇ ਦੇ ਪਿਸ਼ਾਵਰ ਸ਼ਹਿਰ ਵਿੱਚ ਭਾਈ ਜੋਗਾ ਸਿੰਘ ਖ਼ਾਲਸਾ ਧਾਰਮਿਕ ਸਕੂਲ ਅਤੇ ਗੁਰੂ ਅੰਗਦ ਦੇਵ ਜੀ ਖ਼ਾਲਸਾ ਧਾਰਮਿਕ ਸਕੂਲ ਵਿੱਚ ਧਾਰਮਿਕ ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਗੁਰਮੁਖੀ ਪੜ੍ਹਨੀ-ਲਿਖਣੀ ਵੀ ਸਿਖਾਈ ਜਾਂਦੀ ਹੈ।
ਜਾਣਕਾਰੀ ਅਨੁਸਾਰ ਇਨ੍ਹਾਂ ਸਕੂਲਾਂ ਵਿੱਚ ਪੰਜਾਬੀ ਵਰਣਮਾਲਾ ਦੀ ਮਾਰਫ਼ਤ ਸਿੱਖੀ ਦਾ ਪਾਠ ਪੜ੍ਹਾਇਆ ਜਾ ਰਿਹਾ ਹੈ, ਜੋ ਵਿਦਿਆਰਥੀਆਂ ਲਈ ਲਾਹੇਵੰਦ ਸਾਬਿਤ ਹੋ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨ ਦੇ ਪੰਜਾਬ ਸਕੂਲ ਬੋਰਡ ਲਾਹੌਰ ਵੱਲੋਂ ਚੌਥੀ ਅਤੇ ਸੱਤਵੀਂ ਜਮਾਤ ਦੀ ਉਰਦੂ ਦੀ ਪੁਸਤਕ ਵਿੱਚ ‘ਸਿੱਖ ਧਰਮ’ ਸਿਰਲੇਖ ਹੇਠ ਦਰਜ ਚੈਪਟਰ ਰਾਹੀਂ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਅਤੇ ਸਿੱਖ ਧਰਮ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਚੈਪਟਰ ਵਿੱਚ ਸਿੱਖ ਧਰਮ ਦੀ ਸ਼ੁਰੂਆਤ ਤੋਂ ਲੈ ਕੇ ਸਿੱਖ ਰਾਜ ਦੀ ਸਮਾਪਤੀ ਤਕ ਸੰਖੇਪ ਜਾਣਕਾਰੀ ਦਰਜ ਹੈ। ਨਨਕਾਣਾ ਸਾਹਿਬ ਦੇ ਪ੍ਰੋ. ਕਲਿਆਣ ਸਿੰਘ ਕਲਿਆਣ ਨੇ ਦੱਸਿਆ ਕਿ ਗੁਰਮੁਖੀ ਅਤੇ ਧਾਰਮਿਕ ਸਿੱਖਿਆ ਵਿੱਚ ਪਹਿਲੇ, ਦੂਜੇ ਤੇ ਤੀਜੇ ਨੰਬਰ ’ਤੇ ਆਉਣ ਵਾਲੇ ਵਿਦਿਆਰਥੀਆਂ ਅਤੇ ਦੂਜੀਆਂ ਜਮਾਤਾਂ ਵਿੱਚ ਵਧੀਆ ਅੰਕ ਪ੍ਰਾਪਤ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਵਜ਼ੀਫ਼ਾ, ਸਨਮਾਨ ਚਿੰਨ੍ਹ ਤੇ ਸਰਟੀਫਿਕੇਟ ਵੀ ਦਿੱਤੇ ਜਾਂਦੇ ਹਨ।

Share :

Share

rbanner1

Share